EPaper SignIn

ਮੰਗਾਂ ਨੂੰ ਲੈ ਕੇ ਮਗਨਰੇਗਾ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ
  • 151050462 - VIJAY KUMAR 0



ਫ਼ਾਜ਼ਿਲਕਾ, (ਫਾਸਟ ਨਿਊਜ ਵਿਜੈ ਕੁਮਾਰ )-ਮਗਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਮੂਹਰੇ ਜ਼ਿਲ੍ਹਾ ਪ੍ਰਧਾਨ ਸੰਨ੍ਹੀ ਕੁਮਾਰ ਦੀ ਅਗਵਾਈ ਹੇਠ ਦੋ ਦਿਨਾ ਧਰਨਾ ਸ਼ੁਰੂ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸੰਨ੍ਹੀ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਚੰਡੀਗੜ੍ਹ ਵਿਖੇ ਯੂਨੀਅਨ ਦੇ ਸੂਬਾਈ ਆਗੂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੂੰ ਮਿਲੇ ਸਨ | ਪਰ ਉਨ੍ਹਾ ਨੇ ਕਿਹਾ ਕਿ ਤੁਹਾਡਾ ਮੁੱਦਾ ਵਿੱਤ ਮੰਤਰੀ ਨਾਲ ਵਿਚਾਰਿਆ ਜਾ ਰਿਹਾ ਹੈ | ਇਸ ਤੋਂ ਬਾਅਦ ਕੋਈ ਖ਼ਾਸ ਭਰੋਸਾ ਨਾ ਮਿਲਣ ਤੋਂ ਬਾਅਦ ਯੂਨੀਅਨ ਦੇ ਆਗੂਆਂ ਨੇ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਕਿ ਪੂਰੇ ਪੰਜਾਬ ਅੰਦਰ ਦੋ ਦਿਨਾ ਜ਼ਿਲ੍ਹਾ ਪੱਧਰੀ ਧਰਨਾ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ 20 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਮਾਰਚ ਕਰਕੇ ਇਕ ਮੰਗ ਪੱਤਰ ਮੁੱਖ ਮੰਤਰੀ ਦੇ ਨਾਂਅ 'ਤੇ ਡਿਪਟੀ ਕਮਿਸ਼ਨਰਾਂ ਨੂੰ ਸੌਾਪਿਆ ਜਾਵੇਗਾ | ਉਨ੍ਹਾਂ ਕਿਹਾ ਕਿ ਵਿਭਾਗ ਪਹਿਲਾਂ ਹੀ ਮੁਲਾਜ਼ਮਾਂ ਦੀ ਘਾਟ ਨਾਲ ਜੂਝ ਰਿਹਾ ਹੈ, ਹਜ਼ਾਰਾਂ ਅਸਾਮੀਆਂ ਖ਼ਾਲੀ ਪਈਆਂ ਹਨ, ਪਰ ਫਿਰ ਵੀ ਮਗਨਰੇਗਾ ਮੁਲਾਜ਼ਮਾਂ ਨੂੰ ਖ਼ਾਲੀ ਪਈਆਂ ਅਸਾਮੀਆਂ 'ਤੇ ਮਰਜ਼ ਨਹੀ ਕੀਤਾ ਜਾ ਰਿਹਾ | ਜਦੋਂ ਕਿ ਕੰਮ ਉਨ੍ਹਾਂ ਤੋਂ ਹੀ ਲਿਆ ਜਾ ਰਿਹਾ ਹੈ | ਇਸ ਮੌਕੇ ਸੁਰਿੰਦਰ ਸਿੰਘ, ਕਰਮਜੀਤ ਸਿੰਘ, ਵਿਪਨ ਕੁਮਾਰ, ਬਲਦੇਵ ਕੁਮਾਰ, ਸੰਦੀਪ ਕੁਮਾਰ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਵੀਨਸ, ਪ੍ਰਕਿ੍ਤੀ, ਇੰਦਰ ਪ੍ਰੀਤ ਕੌਰ, ਰਿੰਪੀ, ਤਪਿੰਦਰ ਕੌਰ, ਮਨੀਸ਼ ਕੁਮਾਰ, ਮਨਿੰਦਰ ਸਿੰਘ, ਦਲੀਪ ਸਿੰਘ, ਅਖਿਲ ਮੋਂਗਾ, ਸੁਗਰੀਵ , ਮੰਗਤ ਸਿੰਘ, ਸੰਜੀਵ ਕੁਮਾਰ ਆਦਿ ਹਾਜ਼ਰ ਸਨ |

Subscriber

173790

No. of Visitors

FastMail

नई दिल्ली - केजरीवाल टिप्पणी मामले में विदेश मंत्रालय ने अमेरिकी राजनयिक को किया तलब     नई दिल्ली - जेल से नहीं चलेगी दिल्ली सरकार, एलजी वीके सक्सेना ने कह दी बड़ी बात