ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੂਬੀ ਗਿੱਲ ਨੇ ਜਾਖੜ ਤੋਂ ਲਿਆ ਥਾਪੜਾ
- 151061847 - SHIVAM BABBAR
0
ਫ਼ਾਜ਼ਿਲਕਾ (ਸ਼ਿਵਮ ਬੱਬਰਫਾਸਟ ਨਿਊਜ਼ ਇੰਡੀਆ)-ਯੂਥ ਕਾਂਗਰਸ ਜ਼ਿਲ੍ਹਾ ਫ਼ਾਜ਼ਿਲਕਾ ਦੇ ਨਵੇਂ ਚੁਣੇ ਗਏ ਪ੍ਰਧਾਨ ਰੂਬੀ ਗਿੱਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਯੂਥ ਕਾਂਗਰਸ ਦੀਆਂ ਸੂਬੇ ਵਿਚ ਹੋਈਆਂ ਚੋਣਾਂ ਦੌਰਾਨ ਰੂਬੀ ਗਿੱਲ ਕਰੀਬ 1300 ਵੋਟਾਂ ਦੇ ਫ਼ਰਕ ਨਾਲ ਜ਼ਿਲ੍ਹਾ ਪ੍ਰਧਾਨ ਚੁਣੇ ਗਏ ਸਨ | ਇਸ ਮੌਕੇ ਉਨ੍ਹਾਂ ਸ੍ਰੀ ਜਾਖੜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਹਿਤਾਂ ਦੇ ਲਈ ਪਹਿਲਾਂ ਦੀ ਤਰ੍ਹਾਂ ਦਿਨ ਰਾਤ ਕੰਮ ਕਰਨਗੇ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨਗੇ | ਇਸ ਮੌਕੇ ਹਲਕਾ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ, ਜ਼ਿਲ੍ਹਾ ਪ੍ਰਧਾਨ ਰੰਜਮ ਕਾਮਰਾ ਆਦਿ ਹਾਜ਼ਰ ਸਨ |