ਨਾਜਾਇਜ਼ ਸ਼ਰਾਬ ਬਰਾਮਦ ਪਰਚਾ ਦਰਜ
- 151050462 - VIJAY KUMAR
0
ਫ਼ਾਜ਼ਿਲਕਾ (ਫਾਸਟ ਨਿਊਜ਼ ਇੰਡੀਆ ਵਿਜੈ ਕੁਮਾਰ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਚ. ਸੀ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਸ਼ਤ ਦੌਰਾਨ ਮੁਖ਼ਬਰ ਤੋਂ ਇਤਲਾਹ ਮਿਲੀ ਸੀ ਕਿ ਸਤਨਾਮ ਸਿੰਘ ਉਰਫ਼ ਰਾਜਸਥਾਨ ਪੁੱਤਰ ਤਾਰਾ ਸਿੰਘ ਵਾਸੀ ਪੱਕਾ ਚਿਸ਼ਤੀ ਜੋ ਕਿ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਨੂੰ ਰੰਗੇ ਹੱਥੀ ਕਾਬੂ ਕੀਤਾ ਜਾ ਸਕਦਾ ਹੈ | ਜਿਸ ਤੋਂ ਬਾਅਦ ਛਾਪੇਮਾਰੀ ਕੀਤੀ ਤਾਂ ਉਨ੍ਹਾਂ ਦੇ ਘਰੋਂ 25 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਜਿਸ ਤੋਂ ਬਾਅਦ ਉਸ ਦੇ ਿਖ਼ਲਾਫ਼ ਧਾਰਾ 61,1,14 ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ |