ਆਪਣੀਆਂ ਮੰਗਾਂ ਸਬੰਧੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਂਅ ਅੱਜ ਭੇਜਣਗੇ ਮੰਗ ਪੱਤਰ
- 151050462 - VIJAY KUMAR
0
ਅਬੋਹਰ (ਫਾਸਟ ਨਿਊਜ਼ ਇੰਡੀਆ ਵਿਜੈ ਕੁਮਾਰ/ਰਮਨਦੀਪ ਸਿੰਘ)-ਆਲ ਇੰਡੀਆ ਆਂਗਣਵਾੜੀ ਕਰਮਚਾਰੀ ਯੂਨੀਅਨ ਦੇ ਸੱਦੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਸੀ.ਡੀ.ਪੀ.ਓ. ਨੂੰ ਦਿੱਤੇ ਜਾਣਗੇ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ-1 ਦੀ ਪ੍ਰਧਾਨ ਸਤਿੰਦਰ ਕੌਰ ਅਤੇ ਬਲਾਕ ਖੂਈਆਂ ਸਰਵਰ ਦੀ ਪ੍ਰਧਾਨ ਇੰਦਰਜੀਤ ਕੌਰ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦੇਵੇ ਜਾਂ ਵਰਕਰਾਂ ਨੂੰ 24 ਹਜ਼ਾਰ ਅਤੇ ਹੈਲਪਰਾਂ ਨੂੰ 18 ਹਜ਼ਾਰ ਰੁਪਏ ਮਾਣ ਭੱਤਾ ਦੇਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਰਕਰਾਂ ਅਤੇ ਹੈਲਪਰਾਂ ਨੂੰ ਉਹ ਪੈਸੇ ਵੀ ਦੇਵੇ ਜੋ ਕੇਂਦਰ ਸਰਕਾਰ ਨੇ ਸਵਾ ਸਾਲ ਪਹਿਲਾਂ ਵਧਾਏ ਸੀ ਪਰੰਤੂ ਪੰਜਾਬ ਸਰਕਾਰ ਆਪਣੇ ਹਿੱਸੇ ਦੇ ਰੁਪਏ ਵੀ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੋਸ਼ਣ ਅਭਿਆਨ ਅਤੇ ਟੀ.ਐਮ.ਐਨ.ਆਈ. ਦੇ ਰੁਪਏ ਵੀ ਪਿਛਲੇ ਦੋ ਸਾਲਾਂ ਤੋਂ ਨਹੀਂ ਦੇ ਰਹੀ ਸਗੋਂ ਆਂਗਣਵਾੜੀ ਸੁਪਰਵਾਈਜ਼ਰਾਂ ਦੀ ਭਰਤੀ ਦਾ ਕੰਮ ਪਿਛਲੇ 4 ਸਾਲਾਂ ਤੋਂ ਲਟਕ ਰਿਹਾ ਹੈ ਜਦੋਂ ਕਿ ਕਰੈੱਚ ਵਰਕਰਾਂ ਨੂੰ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ | ਇਸ ਦੇ ਰੋਸ ਵਜੋਂ ਜਥੇਬੰਦੀ ਵਲੋਂ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ | ਤੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਵਿਭਾਗ ਦੇ ਨਿਰਦੇਸ਼ਕ ਦੇ ਨਾਂਅ ਮੰਗ ਪੱਤਰ ਭੇਜੇ ਜਾਣਗੇ |