SHO ਗੁਰਦੀਪ ਸਿੰਘ ਪੰਧੇਰ ਨੂੰ ਪ੍ਰੋਟੈਕਸ਼ਨ ਵਰੰਟ ਤੇ ਮਾਨਯੋਗ ਅਦਾਲਤ ਵਿੱਚ ਕੀਤਾ ਪੇਸ਼
- 151114030 - MANPREET SINGH JHAJJ
0
ਫ਼ਰੀਦਕੋਟ 23 ਜੁਲਾਈ (ਮਨਪ੍ਰੀਤ ਸਿੰਘ )ਕੋਟਕਪੂਰਾ ਬਹਿਬਲ ਗੋਲੀਕਾਂਡ ਦੀ ਜਾਂਚ ਕਰ ਰਹੀ SIT ਦੁਆਰਾ ਗ੍ਰਿਫਤਾਰ ਕੀਤੇ ਗਏ ਤਤਕਾਲੀਨ ਐਸ ਐੱਚ ਓ ਗੁਰਦੀਪ ਸਿੰਘ ਪੰਧੇਰ ਨੂੰ ਮਾਨਯੋਗ ਅਦਾਲਤ ਵੱਲੋਂ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ ਜਿਸ ਨੂੰ ਅੱਜ ਦੁਬਾਰਾ ਪ੍ਰੋਟੈਕਸ਼ਨ ਵਰੰਟ ਤੇ ਫਰੀਦਕੋਟ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿਥੇ ਉਸਨੂੰ ਮਾਣਯੋਗ ਅਦਾਲਤ ਵੱਲੋਂ ਕਰੀਬ 2 ਘੰਟੇ ਦੇ ਬਹਿਸ ਉਪਰੰਤ 2 ਦਿਨਾਂ ਪੁਲਿਸ ਰਿਮਾਂਡ ਦਿੱਤਾ ਗਿਆ ਹੈ ਇਸ ਤੋਂ ਪਹਿਲਾਂ ਐਸਐਚਓ ਗੁਰਦੀਪ ਸਿੰਘ ਪੰਧੇਰ ਖ਼ਿਲਾਫ਼ ਕੋਟਕਪੂਰਾ ਫਾਇਰਿੰਗ ਕੇਸ ਦੁਰਾਨ ਕੋਟਕਪੂਰਾ ਥਾਣੇ ਵਿਚ ਦਰਜ ਰਿਕਾਰਡ ਨਾਲ ਛੇੜਛਾੜ ਕਰਨ ਦੇ ਕਤਿੱਥ ਦੋਸ਼ ਲੱਗੇ ਸਨ, ਜਿਸ ਕਾਰਨ ਉਸ ਨੂੰ ਕੋਟਕਪੂਰਾ ਫਾਇਰਿੰਗ ਮਾਮਲੇ ਦੀ ਜਾਂਚ ਵਿਚ ਐਸਆਈਟੀ ਦੁਆਰਾ ਨਾਮਜ਼ਦ ਕੀਤਾ ਸੀ ਅਤੇ ਪੰਧੇਰ ਵੱਲੋ ਇਸ ਕੇਸ ਵਿਚ ਅਗਾਊਂ ਜ਼ਮਾਨਤ ਲੈ ਲਈ ਸੀ ਜਿਸ ਨੂੰ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਐਸਆਈਟੀ ਦਫਤਰ ਵਿਖੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ।ਜਿਥੇ ਉਸਨੂੰ ਕੋਟਕਪੂਰਾ ਥਾਣੇ ਵਿੱਚ ਦਰਜ ਐਫਆਈਆਰ 192/15 ਵਿੱਚ ਆਈਪੀਸੀ ਦੀ ਧਾਰਾ 409,467 ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ
ਇਸ ਮਾਮਲੇ ਵਿੱਚ ਵਧੀਕ ਸਰਕਾਰੀ ਵਕੀਲ ਰਾਮ ਸਿੰਘ ਨੇ ਦੱਸਿਆ ਕਿ ਐਸਆਈਟੀ ਦੁਬਾਰਾ 5 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਇਹ ਰਿਮਾਂਡ ਕੋਟਕਪੂਰਾ ਥਾਣੇ ਵਿੱਚ ਦਰਜ ਐਫਆਈਆਰ 192 ਵਿੱਚ ਮੰਗਿਆ ਗਿਆ ਸੀ ਪਰ ਮਾਣਯੋਗ ਅਦਾਲਤ ਵੱਲੋਂ ਦੋ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।