EPaper SignIn

ਰਾਜਬੀਰ ਕੌਰ ਬਣੇ ਫਿਰੋਜ਼ਪੁਰ ਦੇ ਨਵੇਂ ਡਿਪਟੀ ਕਮਿਸ਼ਨਰ
  • 151034652 - GURLAL SINGH VAROLA 0



13 ਜੁਲਾਈ , (ਪੰਜਾਬ ਬਿਊਰੋ ਇੰਚਾਰਜ ਗੁਰਲਾਲ ਸਿੰਘ ਵਰੋਲਾ) ਰਾਜਦੀਪ ਕੌਰ ਨੇ ਸੰਭਾਲਿਆ ਫਿਰੋਜਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁੱਦਾ ***ਫਿਰੋਜਪੁਰ ਦੀ ਨਵ ਨਿਯੁਕਤ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਰਾਜਦੀਪ ਕੌਰ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਸੁਥਰਾ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਨਾਲ ਫਿਰੋਜਪੁਰ ਨੂੰ ਕਰੋਨਾ ਵਾਇਰਸ ਮੁਕਤ ਜ਼ਿਲਾ ਬਣਾਉਣ ਨੂੰ ਮੁੱਖ ਤਰਜੀਹ ਦਿੱਤੀ ਜਾਵੇਗੀ। ਅਪਣੇ ਦਫ਼ਤਰ ਦਾ ਕਾਰਜ ਭਾਰ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਪੰਜਾਬ ਪ੍ਰਸ਼ਾਸਕੀ ਸੇਵਾਵਾਂ ਦੇ 2012 ਬੈਚ ਦੀ ਅਧਿਕਾਰੀ ਰਾਜਦੀਪ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਫਿਰੋਜਪੁਰ ਸ਼੍ਰੀ ਗੁਰਪਾਲ ਸਿੰਘ ਚਾਹਲ ਦੀ ਅਗਵਾਈ ਵਿਚ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਜ਼ਿਲੇ ਵਿੱਚ ਪ੍ਰਸ਼ਾਸ਼ਨਿਕ ਗਤੀਵਿਧੀਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗ਼ਰੀਬ ਪੱਖੀ ਅਤੇ ਵਿਕਾਸ ਨੀਤੀਆਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Subscriber

173733

No. of Visitors

FastMail

नई दिल्ली - केजरीवाल टिप्पणी मामले में विदेश मंत्रालय ने अमेरिकी राजनयिक को किया तलब     नई दिल्ली - जेल से नहीं चलेगी दिल्ली सरकार, एलजी वीके सक्सेना ने कह दी बड़ी बात