EPaper SignIn

ਘਰੇਲੂ ਝਗੜੇ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ
  • 151050462 - VIJAY KUMAR 0



ਅਬੋਹਰ, (ਫਾਸ਼ਟ ਨਿਊਜ਼ ਵਿਜੈ ਕੁਮਾਰ)— ਅਬੋਹਰ-ਹਨੂਮਾਨਗੜ੍ਹ ਰੋਡ 'ਤੇ ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਖਾਟਵਾਂ ਵਾਸੀ ਤੇ ਸੈਦਾਂਵਾਲੀ 'ਚ ਇਕ ਵਿਆਹੁਤਾ ਔਰਤ ਵੱਲੋਂ ਬੀਤੇ ਦਿਨੀਂ ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਫਰੀਦਕੋਟ 'ਚ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਸਦਰ ਦੀ ਪੁਲਸ ਨੇ ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਉਂਦੇ ਹੋਏ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬਿਮਲਾ ਪੁੱਤਰੀ ਰਾਮ ਸਿੰਘ ਦੀ ਮਾਤਾ ਕ੍ਰਿਸ਼ਨਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਕਰੀਬ 10 ਸਾਲ ਪਹਿਲਾਂ ਸੈਦਾਂਵਾਲੀ ਵਾਸੀ ਪ੍ਰੇਮ ਕੁਮਾਰ ਪੁੱਤਰ ਜਗਮਾਲ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਉਨ੍ਹਾਂ ਘਰ ਇਕ ਪੁੱਤਰ ਅਤੇ ਧੀ ਨੇ ਜਨਮ ਲਿਆ। ਹੁਣ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਘਰ 'ਚ ਕਿਸੇ ਕਾਰਨ ਝਗੜਾ ਰਹਿੰਦਾ ਸੀ। 17 ਸਤੰਬਰ ਨੂੰ ਵੀ ਉਨ੍ਹਾਂ ਦੇ ਘਰ ਘਰੇਲੂ ਝਗੜਾ ਹੋਇਆ, ਜਿਸ ਤੋਂ ਬਾਅਦ ਉਸ ਦੀ ਧੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜਣ 'ਤੇ ਉਸ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ ਤਾਂ ਉਸ ਨੂੰ ਇਥੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿਥੇ ਸ਼ੁਕਰਵਾਰ ਸਵੇਰੇ ਉਸ ਦੀ ਮੌਤ ਹੋ ਗਈ।

Subscriber

173790

No. of Visitors

FastMail

नई दिल्ली - केजरीवाल टिप्पणी मामले में विदेश मंत्रालय ने अमेरिकी राजनयिक को किया तलब     नई दिल्ली - जेल से नहीं चलेगी दिल्ली सरकार, एलजी वीके सक्सेना ने कह दी बड़ी बात