ਜੈਤੋ ਕੋਟਕਪੂਰਾ ਸੜਕ ਬਣਾਉਣ ਦਾ ਕੰਮ ਸ਼ੁਰੂ ਸ਼੍ਰੀ ਪਵਨ ਗੋਇਲ
ਜੈਤੋ18ਸਤੰਬਰ (ਸੋਨੂੰ ਬਾਂਸਲ/ਵਿਜੈ )ਫਰੀਦਕੋਟ ਜਿਲੇ ਦੇ ਹਲਕਾ ਜੈਤੋ ਦੇ ਪਿਛਲੇ ਕਾਫੀ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜ ਸ਼੍ਰੀ ਪਵਨ ਕੁਮਾਰ ਗੋਇਲ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਫਰੀਦਕੋਟ ਜੀ ਦੇ ਯਤਨਾਂ ਸਦਕਾ ਸ਼ੁਰੂ ਕਰ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਜੈਤੋ ਤੋ ਕੋਟਕਪੂਰਾ ਰੋਡ ਜੋ ਕਾਫੀ ਸਮੇਂ ਤੋਂ ਟੁੱਟ ਚੁੱਕੀ ਸੀ ਉਸ ਨੂੰ ਬਣਾਉਣ ਲਈ ਸ਼ੀ ਪਵਨ ਗੋਇਲ ਜੀ ਪਿਛਲੇ ਮਹੀਨੇ ਚੰਡੀਗੜ੍ਹ ਵਿਖੇ ਦੋ ਵਾਰ ਮੰਤਰੀ ਸ਼੍ਰੀ ਵਿਜੇਇੰਦਰ ਸਿੰਗਲਾ ਜੀ ਨਾਲ ਮੁਲਾਕਾਤ ਕੀਤੀ ਅਤੇ ਇਸ ਸੜਕ ਨੂੰ ਬਣਾਉਣ ਦੀ ਮੰਗ ਕੀਤੀ, ਇਸ ਦੇ ਸਿੱਟੇ ਵਜੋਂ ਨਵ ਨਿਰਮਾਨ ਦਾ ਕੰਮ ਸ਼ੁਰੂ ਕੀਤਾ ਗਿਆ।
ਉਹਨਾਂ ਨੇ ਕਿਹਾ ਕਿ ਜੈਤੋ ਤੋ ਰਣਸਿੰਘ ਵਾਲਾ ਰੋਡ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ।
ਉਹਨਾਂ ਕਿਹਾ ਕਿ ਜੈਤੋ ਹਲਕੇ ਦੇ ਜੋ ਵੀ ਵਿਕਾਸ ਕਾਰਜ ਰੁਕੇ ਹੋਏ ਹਨ ਉਹਨਾਂ ਨੂੰ ਬਹੁਤ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਵਿਕਾਸ ਕਾਰਜ ਰੁਕਣ ਦਾ ਕਾਰਨ ਕਰੋਨਾ ਮਹਾਂਮਾਰੀ ਹੈ।
ਇਸ ਮਹਾਂਮਾਰੀ ਕਾਰਨ ਕਰਫਿਊ ਲੱਗਣ ਕਾਰਨ ਸਾਰੇ ਵਿਕਾਸ ਕਾਰਜ ਰੁਕੇ ਹੋਏ ਸਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੇ ਵਿਕਾਸ ਕਾਰਜ ਕਰਨ ਲਈ ਵਚਨਬੱਧ ਹੈ। ਉਹਨਾਂ ਨੇ ਕਿਹਾ ਕਿ ਮੇਰੇ ਵਲੋਂ ਲੋਕਾਂ ਦੇ ਵਿਕਾਸ ਕਾਰਜ ਕਰਨ ਨੂੰ ਪਹਿਲ ਦੇ ਅਧਾਰ ਤੇ ਕੰਮ ਕੀਤਾ ਜਾਵੇਗਾ।