ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਬਹਾਲ ਹੋਵੇ
- 151113014 - CHARANJIT SINGH
0
ਸ੍ਰੀ ਅੰਮ੍ਰਿਤਸਰ ਸਾਹਿਬ 18 ਸਤੰਬਰ
(ਚਰਨਜੀਤ ਗਾਹਲਾ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਬਹਾਲ ਹੋਵੇ ਜੋ ਪਾਵਨ ਸਰੂਪ ਚੋਰੀ ਹੋਏ ਹਨ, ਗੁੰਮ ਹੋਏ ਹਨ,ਉਨ੍ਹਾਂ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ । ਉਹਨਾਂ ਖਿਲਾਫ ਕਨੂੰਨੀ ਕਾਰਵਾਈ ਕਰਕੇ ਦੋਸ਼ੀਆਂ ਨੂੰ ਬੇਨਕਾਬ ਕੀਤਾ ਜਾਵੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਸਾਹਿਬ ਭਾਈ ਸਤਨਾਮ ਸਿੰਘ ਚੰਦੜ (ਗੁਰਮਤਿ ਲਹਿਰ) ਨੇ ਸ੍ਰੀ ਦਰਬਾਰ ਸਾਹਿਬ ਦੇ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਮੋਰਚੇ ਦੀ ਹਜ਼ੂਰੀ ਵਿੱਚ ਕਹੇ। ਉਨ੍ਹਾਂ ਕਿਹਾ ਕਿ ਇਹ ਮੋਰਚਾ ਉਦੋਂ ਤੱਕ ਬਹਾਲ ਰਹੇਗਾ ਜਦੋਂ ਤੱਕ ਦੋਸ਼ੀਆਂ ਨੂੰ ਬੇਨਕਾਬ ਨਹੀਂ ਕੀਤਾ ਜਾਂਦਾ । ਇਸ ਮੋਰਚੇ ਦੀ ਇਕ ਖ਼ਾਸ ਗੱਲ ਇਹ ਵੀ ਹੈ ਕਿ ਇਥੇ ਕੋਈ ਵੀ ਚੰਦਾ ਇਕੱਠਾ ਨਹੀਂ ਕੀਤਾ ਜਾਂਦਾ । ਇਸ ਮੋਰਚੇ ਦਾ ਕੇਵਲ ਇੱਕ ਹੀ ਉਦੇਸ਼ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਬਹਾਲ ਕਰਨਾ । ਚਰਨਜੀਤ ਸਿੰਘ ਦੀ ਰਿਪੋਰਟ