EPaper SignIn

3 ਲੱਖ ਲੀਟਰ ਲਾਹਨ, ਚਾਲੂ ਭੱਠੀ ਤੇ ਭਾਂਡੇ ਕਾਬੂ
  • 151034652 - GURLAL SINGH VAROLA 0



ਫਿਰੋਜ਼ਪੁਰ, 20 ਸਤੰਬਰ 2020 (ਪੰਜਾਬ ਇੰਚਾਰਜ ਗੁਰਲਾਲ ਵਰੋਲਾ) ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਨੇ ਦੱਸਿਆ ਕਿ ਆਬਕਾਰੀ ਵਿਭਾਗ ਤੇ ਪੁਿਲਸ ਵਿਭਾਗ ਦੀਆਂ ਟੀਮਾਂ ਵੱਲੋਂ ਹਰੀਕੇ ਖੇਤਰ ਵਿੱਚ ਸਤਲੁਜ ਅਤੇ ਬਿਆਸ ਦਰਿਆ ਦੇ ਮਿਲਨ ਸਥਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ। ਇਸ ਦੌਰਾਨ 3 ਲੱਖ ਲੀਟਰ ਲਾਹਨ, ਚਾਲੂ ਭੱਠੀ, 100 ਤਰਪਾਲਾਂ, 15 ਲੋਹੇ ਦੇ ਡਰੰਮ, 9 ਐਲਮੀਨੀਅਮ ਦੇ ਭਾਂਡੇ, ਲਗਭਗ 100 ਕੁਇੰਟਲ ਸੁੱਕੀ ਲੱਕੜ ਤੇ 100 ਲੱਕੜ ਦੀਆਂ ਕਿਸ਼ਤੀਆਂ ਜ਼ਬਤ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਈਟੀਓ ਆਬਕਾਰੀ ਕਰਮਬੀਰ ਸਿੰਘ ਮਾਹਲਾ ਦੀ ਅਗਵਾਈ ਹੇਠ ਚਲਾਈ ਗਈ, ਉਨ੍ਹਾਂ ਦੇ ਨਾਲ ਡੀ.ਐੱਸ.ਪੀ ਅਪ੍ਰੇਸਨ ਤਰਨਤਾਰਨ ਇਕਬਾਲ ਸਿੰਘ ਸਮੇਤ ਪੁਲਿਸ ਵਿਭਾਗ ਦੀ ਟੀਮ ਵੀ ਮੌਜੂਦ ਸੀ।ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸਅਿਾ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਦਾ ਕੰਮ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਮਲਾ ਹਰੀਕੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

Subscriber

173732

No. of Visitors

FastMail

नई दिल्ली - केजरीवाल टिप्पणी मामले में विदेश मंत्रालय ने अमेरिकी राजनयिक को किया तलब     नई दिल्ली - जेल से नहीं चलेगी दिल्ली सरकार, एलजी वीके सक्सेना ने कह दी बड़ी बात