258 ਕਰੋਨਾ ਸ਼ੱਕੀ ਵਿਅਕਤੀਆਂ ਦੇ ਸੈਪਲ ਜਾਂਚ ਲਈ ਭੇਜੇ
- 151113014 - CHARANJIT SINGH
0
ਮੋਗਾ 22 ਸਤੰਬਰ ( Charanjit Gahla)
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 33 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 403 ਹੋ ਗਈ ਹੈ ਜਿੰਨਾਂ ਵਿੱਚੋ 335 ਕੇਸਾਂ ਨੂੰ ਹੋਮ ਆਈਸੋਲੇਸਟ, 12 ਕੇਸਾਂ ਨੂੰ ਲੈਵਲ 1 ਅਤੇ 18 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਹਨ।
ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 38626 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 36267 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 382 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 258 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 2 ਕਰੋਨਾ ਮਰੀਜ਼ਾ ਦੀ ਮੌਤ ਹੋ ਗਈ ਹੈ।
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ।