EPaper SignIn

ਲੁਧਿਆਣਾ ਦੇ ਸਾਰੇ 13 ਬਲਾਕਾਂ ਵਿੱਚ 138 ਪਾਰਕ ਬਣਾ
  • 151114907 - HARPAL SINGH CHAUDHARY 0



ਲੁਧਿਆਣਾ, 06 ਅਗਸਤ (ਹਰਪਾਲ ਚੋਧਰੀ) - ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਪੀਯੂਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਸਨੀਕਾਂ ਦੀ ਭਲਾਈ ਲਈ ਜ਼ਿਲ੍ਹਾ ਲੁਧਿਆਣਾ ਦੇ ਸਾਰੇ 13 ਬਲਾਕਾਂ ਵਿੱਚ 138 ਪਾਰਕ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਪਾਰਕ ਮਗਨਰੇਗਾ ਅਧੀਨ ਪ੍ਰਾਪਤ ਫੰਡਾਂ ਤੋਂ ਬਣੇ ਹਨ। ਉਨ੍ਹਾਂ ਕਿਹਾ ਕਿ ਇਹ ਪਾਰਕ ਜ਼ਿਲ੍ਹਾ ਲੁਧਿਆਣਾ ਦੇ ਵੱਖ ਵੱਖ ਪਿੰਡਾਂ ਦੇ ਵਸਨੀਕਾਂ ਦੀ ਭਲਾਈ ਲਈ ਤਿਆਰ ਕੀਤੇ ਜਾ ਰਹੇ ਹਨ ਜਿਸ 'ਚ 6 ਪਾਰਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 132 ਪਾਰਕਾਂ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਡੀ.ਡੀ.ਪੀ.ਓ. ਨੇ ਅੱਗੇ ਦੱਸਿਆ ਕਿ ਇਹ ਪਾਰਕ ਉਨ੍ਹਾਂ ਥਾਵਾਂ 'ਤੇ ਵਿਕਸਤ ਕੀਤੇ ਜਾ ਰਹੇ ਹਨ ਜੋ ਵੱਖ-ਵੱਖ ਪਿੰਡਾਂ ਵਿਚ ਬੇਕਾਰ ਪਈਆਂ ਸਨ। ਉਨ੍ਹਾਂ ਕਿਹਾ ਕਿ ਲੋਕ ਸਵੇਰੇ-ਸ਼ਾਮ ਦੀ ਸੈਰ ਲਈ ਇਨ੍ਹਾਂ ਪਾਰਕਾਂ ਦੀ ਵਰਤੋਂ ਕਰ ਸਕਦੇ ਹਨ। ਬੱਚਿਆਂ ਨੂੰ ਸੁਰੱਖਿਅਤ ਮਾਹੌਲ ਲਈ ਚਾਰ ਦਿਵਾਰੀ ਅਤੇ ਗਰਿਲਾਂ ਤੋਂ ਇਲਾਵਾ ਖੇਡਣ ਲਈ ਝੂਲੇ, ਬੈਂਚ, ਕੈਨੋਪੀਜ, ਲਾਈਟਾਂ ਆਦਿ ਦਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਸਵੇਰ-ਸ਼ਾਮ ਦੀ ਸੈਰ ਕਰਨ ਲਈ ਇੰਟਰਲਾਕਿੰਗ ਟਾਈਲਾਂ ਦਾ ਫੁਟਪਾਥ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਅਤੇ ਮਗਨਰੇਗਾ ਸਕੀਮ ਤਹਿਤ 2.54 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਡੀ.ਡੀ.ਪੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਮੌਜੂਦਾ ਸਥਿਤੀ ਵਿਚ ਆਈ ਪ੍ਰੇਸ਼ਾਨੀ ਨੂੰ ਦੂਰ ਕਰਨ, ਸਵੱਛ ਵਾਤਾਵਰਣ ਨੂੰ ਬਣਾਈ ਰੱਖਣ ਅਤੇ ਪੇਂਡੂ ਖੇਤਰਾਂ ਵਿਚ ਵਸਦੇ ਲੋਕਾਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਪਛੜੇ ਵਰਗਾਂ ਦੀ ਸੇਵਾ ਕਰਨ ਲਈ ਚੱਲ ਰਹੀ ਮਹਾਂਮਾਰੀ ਦੇ ਬਾਵਜੂਦ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Subscriber

173778

No. of Visitors

FastMail

नई दिल्ली - केजरीवाल टिप्पणी मामले में विदेश मंत्रालय ने अमेरिकी राजनयिक को किया तलब     नई दिल्ली - जेल से नहीं चलेगी दिल्ली सरकार, एलजी वीके सक्सेना ने कह दी बड़ी बात