एक बार क्लिक कर पोर्टल को Subscribe करें खबर पढ़े या अपलोड करें हर खबर पर इनकम पाये।
ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਦਿੱਤਾ ਅਸਤੀਫਾ
- 151034652 - GURLAL SINGH VAROLA
0
0
18 Sep 2020 18:29 PM
,18 ਸਤੰਬਰ (ਪੰਜਾਬ ਇੰਚਾਰਜ ਗੁਰਲਾਲ ਸਿੰਘ ਵਰੋਲਾ)ਖੇਤੀ ਆਰਡੀਨੈਸਾਂ ਅਤੇ ਸੰਸਦ ਵਿੱਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ ਹੈ। ਕੇਂਦਰੀ ਕੈਬਿਨੇਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਉਨ੍ਹਾਂ ਆਪਣੇ ਟਵੀਟਰ 'ਤੇ ਇਸ ਦਾ ਐਲਾਨ ਕਰਦੇ ਹੋਏ ਲਿਖਿਆ ਕਿ ਉਹ ਕੇਂਦਰੀ ਕੈਬਿਨੇਟ ਤੋਂ ਕਿਸਾਨ ਵਿਰੋਧ ਆਰਡੀਨੈਂਸਾਂ ਅਤੇ ਬਿੱਲਾਂ ਦੇ ਵਿਰੋਧ ਵਿੱਚ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭੈਣ ਭਰਾਵਾਂ ਨਾਲ ਖੜ੍ਹੇ ਹੋ ਕੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ।