ਮੱਲਾਂ ਵਾਲਾ 22 ਸਤੰਬਰ ( ਆਸ਼ਾ ਸ਼ਰਮਾ ) ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸ਼ਮਿੰਦਰ ਸਿੰਘ ਖਿੰਡਾ ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪੰਜਾਬ ਐਗਰੋ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਅੱਜ ਪਹਿਲੀ ਵਾਰ ਹਲਕਾ ਜ਼ੀਰਾ ਦੇ ਕਸਬਾ ਮੱਲਾਂ ਵਾਲਾ ਵਿਖੇ ਪਹੁੰਚਣ ' ਤੇ ਉਨ੍ਹਾਂ ਦਾ ਕਸਬਾ ਮੱਲਾਂ ਵਾਲਾ`'ਚ ਭਰਵਾਂ ਸਵਾਗਤ ਕੀਤਾ ਗਿਆ । ਵੱਡੀ ਗਿਣਤੀ ਵਿੱਚ ਸਮਰਥਕ ਚੇਅਰਮੈਨ ਸ੍ਰੀ ਸ਼ਮਿੰਦਰ ਸਿੰਘ ਖਿੰਡਾ ਦੇ ਸਵਾਗਤ ਵਿੱਚ ਖੜ੍ਹੇ ਸਨ ਅਤੇ ਉਨ੍ਹਾਂ ਨੂੰ ਜਗ੍ਹਾ ਜਗ੍ਹਾ ਤੇ ਹਾਰ ਅਤੇ ਸਿਰਪਾਓ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ । ਪਹਿਲਾਂ ਉਨ੍ਹਾਂ ਬਰਗਰ ਬਾਈਟ ਵਿਖੇ ਆਜ਼ਾਦ ਪ੍ਰੈੱਸ ਕਲੱਬ ਮੱਲਾਂ ਵਾਲਾ ਦੇ ਸਮੂਹ ਪੱਤਰਕਾਰ ਭਾਈਚਾਰੇ ਨਾਲ ਮਿਲਣੀ ਕੀਤੀ । ਇਸ ਮੌਕੇ ਚੇਅਰਮੈਨ ਸ੍ਰੀ ਸ਼ਮਿੰਦਰ ਖਿੰਡਾ ਨੇ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਮਾਣ ਸਤਿਕਾਰ ਅਤੇ ਪਿਆਰ ਉਨ੍ਹਾਂ ਨੇ ਦਿੱਤਾ ਹੈ ਉਸ ਲਈ ਉਹ ਹਮੇਸ਼ਾਂ ਉਨ੍ਹਾਂ ਦੇ ਕਰਜ਼ਦਾਰ ਰਹਿਣਗੇ । ਸ੍ਰੀ ਖਿੰਡਾ ਨੇ ਪੰਜਾਬ ਐਗਰੋ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਉਣ ਲਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦਕੇਜ਼ਰੀਵਾਲ , ਮੁੱਖ ਮੰਤਰੀ ਪੰਜਾਬ ਸ . ਭਗਵੰਤ ਸਿੰਘ ਮਾਨ , ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ , ਸ੍ਰੀ ਸੰਦੀਪ ਪਾਠਕ ਅਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉੱਪਰ ਪਾਰਟੀ ਹਾਈਕਾਨ ਅਤੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਨੇ ਜੋ ਭਰੋਸਾ ਪ੍ਰਗਟ ਕੀਤਾ ਹੈ ਉਹ ਉਨ੍ਹਾਂ ਦੀਆਂ ਉਮੀਦਾਂ ' ਤੇ ਖਰ੍ਹਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ । ਉਨ੍ਹਾਂ ਕਿਹਾ ਕਿ ਉਹ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ।ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ, ਬਲਾਕ ਪ੍ਰਧਾਨ ਸੁਖਦੇਵ ਸਿੰਘ ਫੌਜੀ ,ਜੋਗਾ ਸਿੰਘ ਆੜ੍ਹਤੀ, ਹੀਰਾ ਕੱਕੜ ,ਮੰਨਾਂ ਮੈਂਬਰ ,ਸਤੀਸ਼ ਕੁਮਾਰ ਗਾਬਾ, ਭਾਰਤ ਵਿਕਾਸ ਪ੍ਰੀਸ਼ਦ ਸਟੇਟ ਵਾਈਸ ਪ੍ਰਧਾਨ ਸਤਿੰਦਰ ਸਚਦੇਵਾ ਜ਼ੀਰਾ ,ਜੁਗਲ ਕਿਸ਼ੋਰ ਜੀਰਾ ਆਦਿ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕ ਹਾਜ਼ਰ ਸਨ
