23 ਦਿਸੰਬਰ (ਆਸ਼ਾ ਸ਼ਰਮਾ)
ਨਗਰ ਪੰਚਾਇਤ ਮੱਲਾਂਵਾਲਾ ਖਾਸ ਦੇ ਵਾਰਡਾਂ ਦੀਆਂ ਵੋਟਰ ਸੂਚੀਆਂ ਵਿੱਚ ਵੋਟਰਾਂ ਦੇ ਨਾਮ ਦੂਸਰੀਆਂ ਵਾਰਡਾਂ ਵਿੱਚ ਸ਼ਾਮਲ ਕਰਨ ਤੇ ਇਤਰਾਜ਼ ਸੁਣਨ ਲਈ ਦਫਤਰ ਨਗਰ ਪੰਚਾਇਤ ਮੱਲਾਂਵਾਲਾ ਖਾਸ ਵਿਖੇ ਵਿਸ਼ੇਸ਼ ਕੈਂਪ ਲਾਇਆ ਗਿਆ।
ਇਸ ਮੌਕੇ ਦਫਤਰ ਨਗਰ ਪੰਚਾਇਤ ਮੱਲਾਂਵਾਲਾ ਖਾਸ ਦੇ ਸ਼੍ਰੀ ਲਲਿਤ ਮੋਹਨ ਜੂਨੀਅਰ ਸਹਾਇਕ, ਸ਼੍ਰੀ ਕੁਲਜੀਤ ਸਿੰਘ ਕਲਰਕ,ਸਮੇਤ ਹੋਰ ਸਟਾਫ ਮੈਬਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ
ਨਗਰ ਪੰਚਾਇਤ ਮੱਲਾਂਵਾਲਾ ਖਾਸ ਵਿਖੇ 13 ਵਾਰਡਾਂ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਾਰਡਾਂ ਲਈ ਜੋ ਵੋਟਰ ਸੂਚੀ ਪ੍ਰਕਾਸ਼ਿਤ ਹੋਈ ਹੈ, ਉਸ ਸਬੰਧੀ ਵਾਰਡਾਂ ਦੇ ਵਸਨੀਕਾਂ ਵਲੋਂ ਇਤਰਾਜ਼ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਅੱਜ ਇਹ ਵਿਸ਼ੇਸ਼ ਕੈਂਪ ਲਾਇਆ ਗਿਆ ਹੈ। ਉਨ੍ਹਾ ਦੱਸਿਆ ਕਿ 22 ਸਤੰਬਰ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਮਿਤੀ ਸੀ। ਇਤਰਾਜ਼ ਪ੍ਰਾਪਤ ਹੋਣ ਤੋ ਬਾਅਦ ਇਨ੍ਹਾਂ ਦਾ ਨਿਪਟਾਰਾ ਕਰਦਿਆਂ ਚੋਣ ਕਮਿਸ਼ਨ ਪੰਜਾਬ ਦੇ ਸ਼ਡਿਊਲ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡਾਂ ਦੇ ਵਸਨੀਕ ਹਾਜ਼ਰ ਸਨ।
